੧੩੪੪
ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥ ੧ ॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥ ੧ ॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥ ੨ ॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥ ੩ ॥ ਰਾਜਾ ਜਨਮੇਜਾ ਦੇ ਮਤੀਂ. ਬਰਜਿ ਬਿਆਸਿ ਪੜਾੑਇਆ ॥ ਤਿਨਿੑ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥ ੪ ॥ ਗਣਤ ਨ ਗਣੀਂ. ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂ. ਸਭ ਤੇਰੀ ਵਡਿਆਈ ॥ ੫ ॥ ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥ ੬ ॥ ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥ ੭ ॥ ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥ ੮ ॥ ੪ ॥ ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥ ੧ ॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥ ੧ ॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੈੑ ਕੋਈ ॥ ਨਾਮ ਬਿਹੂਨਾ ਮੁਕਤਿ ਹੋਈ ॥ ੨ ॥ ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੈ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੁਟੈ ਨਾਮਿ ਸਮਾੑਲਿ ॥ ੩ ॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥ ੪ ॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥ ੫ ॥ ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥ ੬ ॥ ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥