੧੩੪੫
ਕਰਣੀ ਹੈ ਸਾਰੁ ॥ ੭ ॥ ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥ ੮ ॥ ੫ ॥ ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥ ੧ ॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥ ੧ ॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥ ੨ ॥ ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥ ੩ ॥ ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥ ੪ ॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥ ੫ ॥ ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨਿੑ ਭਏ ਪਰਧਾਨਾ ॥ ੬ ॥ ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥ ੭ ॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥ ੮ ॥ ੬ ॥ ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥ ੧ ॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥ ੧ ॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥ ੨ ॥ ਮਨੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥ ੩ ॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥ ੪ ॥ ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥ ੫ ॥ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥ ੬ ॥ ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥ ੭ ॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥ ੮ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥