੧੩੪੬
ਪ੍ਰਭਾਤੀ ਮਹਲਾ ੩ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮਾੑਲਿ ॥ ੧ ॥ ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥ ੧ ॥ ਰਹਾਉ ॥ ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥ ੨ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥ ੩ ॥ ਸਬਦੁ ਚੀਨਿੑ ਸੁਖੁ ਪਾਇਆ ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥ ੪ ॥ ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥ ੫ ॥ ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥ ੬ ॥ ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨਿੑਆ ਹਰਿ ਰਾਖਿਆ ਉਰਿ ਧਾਰਿ ॥ ੭ ॥ ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥ ੮ ॥ ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥ ੯ ॥ ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥ ੧੦ ॥ ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥ ੧੧ ॥ ੧ ॥ ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥ ੧ ॥ ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥ ੧ ॥ ਰਹਾਉ ॥ ਗੁਰਮੁਖਿ ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥ ੨ ॥ ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥ ੩ ॥ ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥