੧੩੪੭
ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥ ੪ ॥ ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨਾੑ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥ ੫ ॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥ ੬ ॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥ ੭ ॥ ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥ ੮ ॥ ੨ ॥ ੭ ॥ ੨ ॥ ੯ ॥

ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ ॥ ਉਰਝਿ ਪਰਿਓ ਮਨ ਮੀਠ ਮੋੁਹਾਰਾ ॥ ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥ ੧ ॥ ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥ ੧ ॥ ਰਹਾਉ ॥ ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ ਗੁਰਿ ਕਹਿਆ ਇਹ ਝੂਠੀ ਧੋਹੀ ॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥ ੨ ॥ ਲੋਭ ਮੋਹ ਸਿਉ ਗਈ ਵਿਖੋਟਿ ॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥ ੩ ॥ ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ ॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥ ੪ ॥ ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥ ੫ ॥ ਅਹੰਮੇਵ ਸਿਉ ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ ਲਿਵ ਲਾਏ ॥ ੬ ॥ ਇਨ ਲੋਗਨ ਸਿਉ ਹਮ ਭਏ ਬੈਰਾਈ ॥ ਇਕ ਗ੍ਰਿਹ ਮਹਿ ਦੁਇ ਨ ਖਟਾਂਈ ॥ ਆਏ ਪ੍ਰਭ ਪਹਿ ਅਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥ ੭ ॥ ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ ਸਗਲ ਦੂਤ ਮੇਰੀ ਸੇਵਾ ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨੇਬੇਰਾ ॥ ੮ ॥ ੧ ॥ ਪ੍ਰਭਾਤੀ ਮਹਲਾ ੫ ॥ ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥