੧੩੪੮
ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥ ੧ ॥ ਇਤੁ ਸੰਜਮਿ ਪ੍ਰਭੁ ਕਿਨਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥ ੧ ॥ ਰਹਾਉ ॥ ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥ ੨ ॥ ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥ ੩ ॥ ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥ ੪ ॥ ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥ ੫ ॥ ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਤ ਤੇ ਹਰਤਾ ਦੂਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥ ੬ ॥ ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ ਨ ਠਾਈ ॥ ੭ ॥ ਜਿਸ ਨੋ ਭਏ ਗੋੁਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥ ੮ ॥ ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ ਸਭੁ ਕੁਟੰਬੁ ਤਰਾਈਐ ॥ ੧ ॥ ਰਹਾਉ ਦੂਜਾ ॥ ੨ ॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ ਧਰਮਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥ ੧ ॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥ ੧ ॥ ਰਹਾਉ ॥ ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥ ੨ ॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥ ੩ ॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁੁ ਸੰਜਮੁ ਨਾਮੁ ਸਮਾੑਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥ ੪ ॥ ਮੰਗਲ ਸੂਖ ਕਲਿਆਣ ਤਿਥਾਈਂ. ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥