੧੩੪੯
ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥ ੫ ॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥ ੬ ॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥ ੭ ॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ ॥ ੮ ॥ ੩ ॥ ੨ ॥ ੭ ॥ ੧੨ ॥

ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥ ੧ ॥ ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥ ੧ ॥ ਰਹਾਉ ॥ ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ ਤਤੁ ਲੁਕਾਨਾ ॥ ੨ ॥ ਜੋ ਕਿਛੁ ਹੋਆ ਸੁ ਤੇਰਾ ਭਾਣਾ ॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥ ੩ ॥ ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨ ਲੀਣਾ ॥ ੪ ॥ ੧ ॥ ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥ ੧ ॥ ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥ ੧ ॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥ ੨ ॥ ਬ੍ਰਾਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੈ ਏਕੈ ਮਾਹਿ ਨਿਧਾਨਾ ॥ ੩ ॥ ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥ ੪ ॥ ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮਾੑਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥ ੫ ॥ ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥ ੬ ॥ ੨ ॥ ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ ੧ ॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥