੧੩੫
ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੀੑ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥ ੮ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨੵਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿੑ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥ ੯ ॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨੑ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੀੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿੑ ਇਕੇਲੜੀਆਹ ॥ ਤਿਨੑ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀੑ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾੑ ਜੜੀਆਹ ॥ ਨਾਨਕ ਬਾਂਛੈ ਧੂੜਿ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥ ੧੦ ॥ ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥ ੧੧ ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹਿਐ ਬਿਨਸੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥