੧੩੫੦
ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥ ੧ ॥ ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥ ੨ ॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੈ ਜਾਨੈ ਬੰਦਾ ਕਹੀਐ ਸੋਈ ॥ ੩ ॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥ ੪ ॥ ੩ ॥ ਪ੍ਰਭਾਤੀ ॥ ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥ ੧ ॥ ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ ਜਾਈ ॥ ੧ ॥ ਰਹਾਉ ॥ ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥ ੨ ॥ ਕਿਆ ਊਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥ ੩ ॥ ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥ ੪ ॥ ੪ ॥ ਪ੍ਰਭਾਤੀ ॥ ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥ ੧ ॥ ਲੇਹੁ ਆਰਤੀ ਹੋ ਪੁਰਖੁ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥ ੧ ॥ ਰਹਾਉ ॥ ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥ ੨ ॥ ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥ ੩ ॥ ੫ ॥

ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥ ੧ ॥ ਬੇਧੀਅਲੇ ਗੋਪਾਲ ਗੋੁਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥ ੧ ॥ ਰਹਾਉ ॥ ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨ ਭੇਦੀ ਭਰਮਤੁ ਹੈ ਸੰਸਾਰੀ ॥ ੨ ॥ ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਮਸਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥