੧੩੫੧
ਬੀਚਾਰੀ ॥ ੩ ॥ ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥ ੪ ॥ ੧ ॥ ਪ੍ਰਭਾਤੀ ॥ ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥ ੧ ॥ ਗੋਬਿਦੁ ਗਾਜੈ ਸਬਦੁ ਬਾਜੈ ਆਨਦ ਰੂਪੀ ਮੇਰੋ ਰਾਮਈਆ ॥ ੧ ॥ ਰਹਾਉ ॥ ਬਾਵਨ ਬੀਖੂ ਬਾਨੈ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥ ੨ ॥ ਤੁਮੑ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥ ੩ ॥ ੨ ॥ ਪ੍ਰਭਾਤੀ ॥ ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥ ੧ ॥ ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥ ੧ ॥ ਰਹਾਉ ॥ ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥ ੨ ॥ ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ ਆਪੈ ॥ ੩ ॥ ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥ ੪ ॥ ੩ ॥

ਪ੍ਰਭਾਤੀ ਭਗਤ ਬੇਣੀ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥ ੧ ॥ ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥ ੧ ॥ ਰਹਾਉ ॥ ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥ ੨ ॥ ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥ ੩ ॥ ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥ ੪ ॥ ਜਿਨਿ ਆਤਮ ਤਤੁ ਨ ਚੀਨਿੑਆ ॥ ਸਭ ਫੋਕਟ ਧਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥ ੫ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥