੧੩੫੨
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਜੈਜਾਵੰਤੀ ਮਹਲਾ ੯ ॥
ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥ ੧ ॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥ ੧ ॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥ ੨ ॥ ੧ ॥ ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥ ੧ ॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥ ੧ ॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥ ੨ ॥ ੨ ॥ ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥ ੧ ॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥ ੧ ॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥ ੨ ॥ ੩ ॥ ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥