੧੩੫੩
ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥ ੧ ॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥ ੧ ॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥ ੨ ॥ ੪ ॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸਲੋਕ ਸਹਸਕ੍ਰਿਤੀ ਮਹਲਾ ੧ ॥
ਪੜਿੑ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧੵਿਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥ ੧ ॥ ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥ ੩ ॥ ਇਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥ ੪ ॥

ਸਲੋਕ ਸਹਸਕ੍ਰਿਤੀ ਮਹਲਾ ੫ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥