੧੩੫੭
ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥ ੩੩ ॥ ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥ ਕੀਰਤਣੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥ ੩੪ ॥ ਨਚ ਦੁਰਲਭੰ ਧੰਨ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥ ੩੫ ॥ ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥ ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥ ੩੬ ॥ ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥ ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥ ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥ ੩੭ ॥ ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥ ੩੮ ॥ ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥ ੩੯ ॥ ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥ ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥ ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥ ੪੦ ॥ ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥ ੪੧ ॥ ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥ ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥ ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥ ੪੨ ॥ ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥ ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥ ੪੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥