੧੩੬
ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥ ੧੨ ॥ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥ ੧੩ ॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਰਹੇ ॥ ੧੪ ॥ ੧ ॥

ਮਾਝ ਮਹਲਾ ੫ ਦਿਨ ਰੈਣਿ ॥ ੴ ਸਤਿਗੁਰ ਪ੍ਰਸਾਦਿ ॥
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥ ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥ ੧ ॥ ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥ ਮਰਣਿ ਜੀਵਣਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥