੧੩੬੧
ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥ ੧੩ ॥ ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥ ੧੪ ॥ ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧੵਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥ ੧੫ ॥ ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬੵਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥ ੧੬ ॥ ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥ ੧੭ ॥ ਚਰਣਾਰਬਿੰਦ ਮਨ ਬਿਧੵੰ ॥ ਸਿਧੵੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥ ੧੮ ॥ ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥ ੧੯ ॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਬਾਗੀ ਨਾਨਕ ਕੋ ਤਾਰੰ ॥ ੨੦ ॥ ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥ ੨੧ ॥ ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥ ੨੨ ॥ ਹੋਯੇ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥ ੨੩ ॥ ਸੁਖੇਣ ਬੈਣ ਰਤਨੰ ਰਚਣੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥ ੨੪ ॥
ਫੁਨਹੇ ਮਹਲਾ ੫ ॥ ਸਤਿਗੁਰ ਪ੍ਰਸਾਦਿ ॥
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥ ੧ ॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਬੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੇ ਭਾਗੁ ਤ ਸਾਜਨੁ ਪਾਈਐ ॥ ੨ ॥ ਸਖੀ ਕਾਜਲੁ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥