੧੩੬੨
ਕੰਤੈ ਬਾਝ ਸੀਗਾਰੁ ਸਭੁ ਬਿਰਥਾ ਜਾਈਐ ॥ ੩ ॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਬੁ ਕਿਛੁ ਪਾਈਆ ॥ ੪ ॥ ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥ ੫ ॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥ ੬ ॥ ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥ ੭ ॥ ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮ ਬੀਚਾਰਈ ॥ ੮ ॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥ ੯ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥ ੧੦ ॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੈ ॥ ੧੧ ॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥ ੧੨ ॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਥ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥ ੧੩ ॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥