੧੩੬੩
ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥ ੧੪ ॥ ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥ ੧੫ ॥ ਧਾਵਉ ਦਸਾ ਅਨੇਕ ਪ੍ਰੇਮ ਪ੍ਰਣ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥ ੧੬ ॥ ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥ ੧੭ ॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥ ੧੮ ॥ ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥ ੧੯ ॥ ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥ ੨੦ ॥ ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥ ੨੧ ॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥ ੨੨ ॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥ ੨੩ ॥

ਚਉਬੋਲੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥ ੧ ॥ ਪ੍ਰੀਤਿ ਪ੍ਰੇਮ ਤਨੁ ਖਚਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥