੧੩੬੪
ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥ ੨ ॥ ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥ ੨ ॥ ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥ ੪ ॥ ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥ ੫ ॥ ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥ ੬ ॥ ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥ ੭ ॥ ਜਾ ਕੇ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥ ੮ ॥ ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥ ੯ ॥ ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥ ੧੦ ॥ ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥ ੧੧ ॥

ਸਲੋਕ ਭਗਤ ਕਬੀਰ ਜੀਉ ਕੇ ੴ ਸਤਿਗੁਰ ਪ੍ਰਸਾਦਿ ॥
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥ ੧ ॥ ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥ ੨ ॥ ਕਬੀਰ ਡਗਮਗ ਕਿਆ ਕਰਹਿ ਕਹਾ ਡਿਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥ ੩ ॥ ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥ ੪ ॥ ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥ ੫ ॥ ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥ ੬ ॥ ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥ ੭ ॥ ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥ ੮ ॥ ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥