੧੩੬੫
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥ ੧੦ ॥ ਕਬੀਰ ਚੰਦਨ ਕਾ ਬਿਰਵਾ ਭਲਾ ਬੇੜਿੑਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥ ੧੧ ॥ ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥ ੧੨ ॥ ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥ ੧੩ ॥ ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥ ੧੪ ॥ ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥ ੧੫ ॥ ਕਬੀਰ ਸੰਤ ਮੂਏ ਕਿਆ ਹੋਈਐ ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥ ੧੬ ॥ ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥ ੧੭ ॥ ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥ ੧੮ ॥ ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥ ੧੯ ॥ ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥ ੨੦ ॥ ਕਬੀਰ ਸੂਖ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥ ੨੧ ॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥ ੨੨ ॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲੑ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥ ੨੩ ॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥ ੨੪ ॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥ ੨੫ ॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥ ੨੬ ॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥ ੨੭ ॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥ ੨੮ ॥ ਕਬੀਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥