੧੩੬੭
ਭਈ ਖਾਪਰੁ ਫੂਟ ਮਫੂਟ ॥ ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥ ੪੮ ॥ ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮਾੑਲਿ ॥ ੪੯ ॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਟੇ ਭਲੋ ਨ ਕਹਿਹੈ ਕੋਇ ॥ ੫੦ ॥ ਕਬੀਰ ਨਿਗੁਸਾਂਏ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥ ੫੧ ॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥ ੫੨ ॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥ ੫੩ ॥ ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥ ੫੪ ॥ ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥ ੫੫ ॥ ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥ ੫੬ ॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥ ੫੭ ॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥ ੫੮ ॥ ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥ ੫੯ ॥ ਕਬੀਰ ਨਾ ਮੋੁਹਿ ਛਾਨਿ ਨ ਛਾਪਰੀ ਨਾ ਮੋੁਹਿ ਘਰੁ ਨਹੀ ਗਾਉ ॥ ਮਤਿ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥ ੬੦ ॥ ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰੁ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥ ੬੧ ॥ ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥ ੬੨ ॥ ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥ ੬੩ ॥ ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥ ੬੪ ॥ ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥ ੬੫ ॥ ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥