੧੩੬੮
ਐਸਾ ਹੋਇ ॥ ੬੬ ॥ ਕਬੀਰ ਡੂਬਾ ਥਾ ਪੇ ਉਬਰਿਓ ਗੁਨ ਕੀ ਲਹਰਿ ਝਬਕਿ ॥ ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥ ੬੭ ॥ ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥ ੬੮ ॥ ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥ ੬੯ ॥ ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥ ੭੦ ॥ ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥ ੭੧ ॥ ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਕੋਇ ॥ ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥ ੭੨ ॥ ਕਬੀਰ ਗਾਗਰਿ ਜਲ ਭਰੀ ਆਜੁ ਕਾਲਿੑ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥ ੭੩ ॥ ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥ ੭੪ ॥ ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਵੀ ਇਹ ਜਪਨੀ ਕਿਆ ਹੋਇ ॥ ੭੫ ॥ ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥ ੭੬ ॥ ਕਬੀਰ ਪਾਰਸ ਚੰਦਨੈ ਤਿਨੑ ਹੈ ਏਕ ਸੁਗੰਧ ॥ ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥ ੭੭ ॥ ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮੋੁਹਿ ਮਿਲਿਓ ਤਿਨਿੑ ਕੀਆ ਅੰਚਲਿ ਲਾਇ ॥ ੭੮ ॥ ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਖਿ ਖਸਿ ॥ ੭੯ ॥ ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥ ੮੦ ॥ ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥ ੮੧ ॥ ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥ ੮੨ ॥ ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥ ੮੩ ॥ ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥ ੮੪ ॥ ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥