੧੩੬੯
ਮਸਾਨ ॥ ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥ ੮੫ ॥ ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥ ੮੬ ॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥ ੮੭ ॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥ ੮੮ ॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥ ੮੯ ॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੇ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥ ੯੦ ॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖੁ ਦੁਇ ਨਾਰਿ ॥ ੯੧ ॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥ ੯੨ ॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥ ੯੩ ॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥ ੯੪ ॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥ ੯੫ ॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥ ੯੬ ॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥ ੯੭ ॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥ ੯੮ ॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਮੀ ਖਾਉ ॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥ ੯੯ ॥ ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥ ੧੦੦ ॥ ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥ ਜੋ ਕਿਛ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥ ੧੦੧ ॥ ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥ ੧੦੨ ॥ ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਬ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥ ੧੦੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥