੧੩੭
ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥ ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥ ੨ ॥ ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥ ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥ ੩ ॥ ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥ ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥ ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥ ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥ ੪ ॥ ੧ ॥

ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ ੴ ਸਤਿ ਨਾਮ ਕਰਤਾ ਪੁਰਖ ਗੁਰ ਪ੍ਰਸਾਦਿ ॥
ਸਲੋਕੁ ਮਃ ੧ ॥ ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥ ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥ ੧ ॥ ਮਃ ੧ ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥