੧੩੭੨
ਭਵਰ ਭਏ ਸਭ ਦਾਸ ॥ ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥ ੧੪੧ ॥ ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮਰਾਇ ਕੇ ਬੀਚਹਿ ਧੂਮਾ ਧਾਮ ॥ ੧੪੨ ॥ ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥ ੧੪੩ ॥ ਕਬੀਰ ਕਉਡੀ ਕਉਡੀ ਜੋਰਿ ਕੈ ਜੋਰੈ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥ ੧੪੪ ॥ ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਹਰਾ ਭੀਤਰਿ ਭਰੀ ਭੰਗਾਰ ॥ ੧੪੫ ॥ ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥ ੧੪੬ ॥ ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥ ੧੪੭ ॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥ ੧੪੮ ॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥ ੧੪੯ ॥ ਊਚ ਭਵਨ ਕਨਕਮਾਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥ ੧੫੦ ॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥ ੧੫੧ ॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥ ੧੫੨ ॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥ ੧੫੩ ॥ ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥ ੧੫੪ ॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥ ੧੫੫ ॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥ ੧੫੬ ॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥ ੧੫੭ ॥ ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥ ੧੫੮ ॥ ਕਬੀਰ ਹੈ ਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥