੧੩੭੪
ਭਲੀ ਭਈ ਜੋ ਭਉ ਪਰਿਆ ਦਿਸਾ ਗਈਂ. ਸਭ ਭੂਲਿ ॥ ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥ ੧੭੭ ॥ ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥ ੧੭੮ ॥ ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥ ੧੭੯ ॥ ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥ ੧੮੦ ॥ ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥ ੧੮੧ ॥ ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥ ੧੮੨ ॥ ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥ ੧੮੩ ॥ ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥ ੧੮੪ ॥ ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥ ੧੮੫ ॥ ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖ ਜਾਇ ॥ ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥ ੧੮੬ ॥ ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥ ੧੮੭ ॥ ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥ ੧੮੮ ॥ ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥ ੧੮੯ ॥ ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥ ੧੯੦ ॥ ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥ ੧੯੧ ॥ ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥ ੧੯੨ ॥ ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥ ੧੯੩ ॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥ ੧੯੪ ॥ ਕਬੀਰ ਨਿਰਮਲ ਬੂੰਦ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥