੧੩੭੬
ਲਾਵਹੁ ਚੀਤੁ ॥ ੨੧੨ ॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾੑਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥ ੨੧੩ ॥ ਮਹਲਾ ੫ ॥ ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥ ੨੧੪ ॥ ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥ ੨੧੫ ॥ ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥ ੨੧੬ ॥ ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥ ੨੧੭ ॥ ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥ ੨੧੮ ॥ ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥ ੨੧੯ ॥ ਮਃ ੩ ॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਇ ਕਰੇਇ ॥ ੨੨੦ ॥ ਮਃ ੫ ॥ ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥ ੨੨੧ ॥ ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥ ੨੨੨ ॥ ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥ ੨੨੩ ॥ ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥ ੨੨੪ ॥ ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥ ੨੨੫ ॥ ਕਬੀਰ ਰਾਮੁ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥ ੨੨੬ ॥ ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥ ੨੨੭ ॥ ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥ ੨੨੮ ॥ ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥ ੨੨੯ ॥ ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥