੧੩੭੭
ਬਿਰਖਾ ਸੁਫਲ ਫਲੰਤ ॥ ੨੩੦ ॥ ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥ ੨੩੧ ॥ ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਪ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥ ੨੩੨ ॥ ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥ ੨੩੩ ॥ ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥ ੨੩੪ ॥ ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥ ੨੩੫ ॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥ ੨੩੬ ॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥ ੨੩੭ ॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਹੈ ਖਾਇ ॥ ੨੩੮ ॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥ ੨੩੯ ॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥ ੨੪੦ ॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥ ੨੪੧ ॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥ ੨੪੨ ॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥ ੨੪੩ ॥

ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ ॥
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥ ੧ ॥ ਫਰੀਦਾ ਦਰ ਦਰਵੇਸੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥