੧੩੭੮
ਗਾਖੜੀ ਚਲਾਂ ਦੁਨੀਆਂ ਭਤਿ ॥ ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥ ੨ ॥ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥ ੩ ॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥ ੪ ॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥ ੫ ॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਂ.ਵਾਂ ਕਰਿ ਦੇਖੁ ॥ ੬ ॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨਾੑ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨਾੑ ਦੇ ਚੁੰਮਿ ॥ ੭ ॥ ਫਰੀਦਾ ਜਾ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥ ੮ ॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥ ੯ ॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥ ੧੦ ॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥ ੧੧ ॥ ਫਰੀਦਾ ਕਾਲੀਂ. ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗ ਨਵੇਲਾ ਹੋਇ ॥ ੧੨ ॥ ਮਃ ੩ ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥ ੧੩ ॥ ਫਰੀਦਾ ਜਿਨੑ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥ ੧੪ ॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥ ੧੫ ॥ ਫਰੀਦਾ ਥੀਉ ਪਵਾਹੀ ਦਭੁ ॥ ਜੇ ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥ ੧੬ ॥ ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥ ੧੭ ॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬ ਤ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥ ੧੮ ॥ ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਲਾਈਐ ਜੰਗਲੁ ਕਿਆ ਢੂਢੇਹਿ ॥ ੧੯ ॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮਿੑ ॥ ਅਜੁ ਫਰੀਦੈ ਕੂਝੜਾ ਸੈ ਕੋਹਾਂ ਥੀਓਮਿ ॥ ੨੦ ॥ ਫਰੀਦਾ ਰਾਤੀ ਵਡੀਆਂ ਧੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥