੧੩੭੯
ਧੁਖਿ ਉਠਨਿ ਪਾਸ ॥ ਧਿਗੁ ਤਿਨਾੑ ਦਾ ਜੀਵਿਆ ਜਿਨਾ ਵਿਡਾਣੀ ਆਸ ॥ ੨੧ ॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥ ੨੨ ॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥ ੨੩ ॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥ ੨੪ ॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥ ੨੫ ॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭਿ ਮਿਟੀ ਖਾਇ ॥ ੨੬ ॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ ਮਿਠੀਆਂ ਰਬ ਨ ਪੂਜਨਿ ਤੁਧੁ ॥ ੨੭ ॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥ ੨੮ ॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥ ੨੯ ॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥ ੩੦ ॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥ ੩੧ ॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥ ੩੨ ॥ ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥ ੩੩ ॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀਂ. ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥ ੩੪ ॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥ ੩੫ ॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥ ੩੬ ॥ ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥ ੩੭ ॥ ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥ ੩੮ ॥ ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥ ੩੯ ॥ ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥