੧੩੮੦
ਡੁਖੀ ਰੈਣਿ ਵਿਹਾਇ ॥ ੪੦ ॥ ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰਿੑਆ ਜੀਵਣਾ ਭੀ ਤਨੁ ਹੋਸੀ ਖੇਹ ॥ ੪੧ ॥ ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥ ੪੨ ॥ ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥ ੪੩ ॥ ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥ ੪੪ ॥ ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥ ੪੫ ॥ ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥ ੪੬ ॥ ਫਰੀਦਾ ਖਿੰਥੜਿ ਮਖਾ ਅਗਲੀਆ ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥ ੪੭ ॥ ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥ ੪੮ ॥ ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥ ੪੯ ॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅਧਿਆਰੀ ਰਾਤਿ ॥ ੫੦ ॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥ ੫੧ ॥ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥ ੫੨ ॥ ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥ ੫੩ ॥ ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥ ੫੪ ॥ ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥ ੫੫ ॥ ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜੀ ਵਿਲਾੜਿ ॥ ੫੬ ॥ ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥ ੫੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥