੧੩੮੧
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮਾੑਲਿ ਜਿਥੈ ਹੀ ਤਉ ਵੰਞਣਾ ॥ ੫੮ ॥ ਫਰੀਦਾ ਜਿਨੀੑ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥ ੫੯ ॥ ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਡੀ ਜੀਰਾਂਦਿ ॥ ੬੦ ॥ ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥ ੬੧ ॥ ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥ ੬੨ ॥ ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥ ੬੩ ॥ ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋੜਨਿੑ ਨਾ ਪੀਵਹਿ ਉਡਣ ਸੰਦੀ ਡੰਝ ॥ ੬੪ ॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥ ੬੫ ॥ ਚਲਿ ਚਲਿ ਗਈਆਂ ਪੰਖੀਆਂ ਜਿਨੀੑ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥ ੬੬ ॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥ ੬੭ ॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥ ੬੮ ॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥ ੬੯ ॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥ ੭੦ ॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥ ੭੧ ॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥ ੭੨ ॥ ਫਰੀਦਾ ਕਿਥੈ ਤੈਡੇ ਮਾਪਿਆ ਜਿਨੀੑ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥ ੭੩ ॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥ ੭੪ ॥ ਮਹਲਾ ੫ ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥ ੭੫ ॥ ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥ ੭੬ ॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥ ੭੭ ॥ ਫਰੀਦਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥