੧੩੮੨
ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥ ੭੮ ॥ ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥ ੭੯ ॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੇ ਨ ਭਾਉ ॥ ਜਿੰਨਾੑ ਨੈਣ ਨੀਂ.ਦ੍ਰਾਵਲੇ ਤਿੰਨਾੑ ਮਿਲਣ ਕੁਆਉ ॥ ੮੦ ॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ ੮੧ ॥ ਮਹਲਾ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨਾੑ ਅੰਚ ਨ ਲਾਗ ॥ ੮੨ ॥ ਮਹਲਾ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨਾੑ ਪਿਆਰੇ ਨੇਹ ॥ ੮੩ ॥ ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥ ੮੪ ॥ ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥ ੮੫ ॥ ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥ ੮੬ ॥ ਫਰੀਦਾ ਗਲੀਂ. ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨਾੑ ਮਾ ਪਿਰੀ ॥ ੮੭ ॥ ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥ ੮੮ ॥ ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿੑ ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥ ੮੯ ॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥ ੯੦ ॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥ ੯੧ ॥ ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥ ੯੨ ॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥ ੯੩ ॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥ ੯੪ ॥ ਆਪੁ ਸਚਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥ ੯੫ ॥ ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥ ੯੬ ॥ ਫਰੀਦਾ ਮਹਲਾ ਨਿਸਖਣ ਹਰਿ ਗਏ ਵਾਸਾ ਆਇਆ ਤਲਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥