੧੩੮੩
ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥ ੯੭ ॥ ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥ ੯੮ ॥ ਫਰੀਦਾ ਦਰੀਆਵੈ ਕੰਨੈੑ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥ ੯੯ ॥ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿੑ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨਿੑ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥ ੧੦੦ ॥ ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨਾੑ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥ ੧੦੧ ॥ ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥ ੧੦੨ ॥ ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨੀੑ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥ ੧੦੩ ॥ ਮਃ ੩ ॥ ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥ ੧੦੪ ॥ ਮਃ ੫ ॥ ਫਰੀਦਾ ਗਰਬੁ ਜਿਨਾੑ ਵਡਿਆਈਆ ਧਨਿ ਜੋਬਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥ ੧੦੫ ॥ ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥ ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥ ੧੦੬ ॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥ ੧੦੭ ॥ ਮਃ ੫ ॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥ ੧੦੮ ॥ ਮਃ ੫ ॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥ ੧੦੯ ॥ ਮਃ ੫ ॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥ ੧੧੦ ॥ ਮਃ ੫ ॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥ ਮਿਸਲ ਫਕੀਰਾਂ ਗਾਖੜੀ ਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥