੧੩੮੪
ਪਾਈਐ ਪੂਰ ਕਰੰਮਿ ॥ ੧੧੧ ॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥ ਜੋ ਜਾਗੰਨਿੑ ਲਹੰਨਿ ਸੇ ਸਾਈ ਕੰਨੋ ਦਾਤਿ ॥ ੧੧੨ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹਨਿੑ ਇਕਨਾੑ ਸੁਤਿਆ ਦੇਇ ਉਠਾਲਿ ॥ ੧੧੩ ॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨਾੑ ਨਾਉ ਸੁਹਾਗਣੀ ਤਿਨਾੑ ਝਾਕ ਨ ਹੋਰ ॥ ੧੧੪ ॥ ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥ ਸਰਬ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥ ੧੧੫ ॥ ਸਰਬ ਅੰਦਰਿ ਸਾਬਰੀ ਤਨੁ ਏਵੈ ਜਾਲੇਨਿੑ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥ ੧੧੬ ॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥ ੧੧੭ ॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥ ੧੧੮ ॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿੑ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿੑ ॥ ੧੧੯ ॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥ ੧੨੦ ॥ ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥ ੧੨੧ ॥ ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥ ੧੨੨ ॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਿ ਨ ਭੇੜੀ ਅੰਗੁ ॥ ੧੨੩ ॥ ਕਿਆ ਹੰਸੁ ਕਿਆ ਬਗੁਲਾ ਜਾਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥ ੧੨੪ ॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥ ੧੨੫ ॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥ ੧੨੬ ॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਈ ਕੰਤੁ ॥ ੧੨੭ ॥ ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥ ੧੨੮ ॥ ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥ ੧੨੯ ॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥ ੧੩੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥