੧੩੮੫
ੴ ਸਤਿ ਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੈਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥ ੧ ॥ ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਰਿ ਉਜਿਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥