੧੩੮੬
ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥ ੩ ॥ ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਉਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ ਜਨ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥ ੪ ॥ ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥ ੫ ॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥ ੬ ॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥ ੭ ॥ ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥