੧੩੮੭
ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥ ੮ ॥ ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥ ੯ ॥

ਸਵਯੇ ਸ੍ਰੀ ਮੁਖਬਾਕੵ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥ ੧ ॥ ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥ ੨ ॥ ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥ ੩ ॥ ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥