੧੩੮੮
ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥ ੪ ॥ ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਹਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥ ੫ ॥ ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥ ੬ ॥ ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਸਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥ ੭ ॥ ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥