੧੩੮੯
ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥ ੮ ॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥ ੯ ॥ ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥ ੧ ॥ ੧੦ ॥ ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹੁ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥ ੨ ॥ ੧੧ ॥ ੨੦ ॥

ਸਵਈਏ ਮਹਲੇ ਪਹਿਲੇ ਕੇ ੧ ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ ॥ ਤਾਸੁ ਚਰਨ ਲੇ ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥ ੧ ॥ ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥ ੨ ॥ ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨ ਮਾਣਿਓ ॥ ੩ ॥ ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਾਰਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ ਉਧੌ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥