੧੩੯
ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥ ੨ ॥ ਸਲੋਕੁ ਮਃ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥ ੧ ॥ ਮਃ ੨ ॥ ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥ ੨ ॥ ਪਉੜੀ ॥ ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥ ੩ ॥ ਸਲੋਕੁ ਮਃ ੧ ॥ ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥ ੧ ॥ ਮਃ ੧ ॥ ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥ ੨ ॥ ਪਵੜੀ ॥ ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥