੧੩੯੦
ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥ ੪ ॥ ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥ ੫ ॥ ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ ਗੁਣ ਗਾਵਹਿ ਸਨਕਦਿ ਆਦਿ ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥ ਪਾਤਾਲਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥ ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥ ੬ ॥ ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥ ੭ ॥ ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥ ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥ ੮ ॥ ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥ ੯ ॥ ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥ ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥ ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥ ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥ ੧੦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥