੧੩੯੧
ਸਵਈਐ ਮਹਲੇ ਦੂਜੇ ਕੇ ੨ ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥ ੧ ॥ ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥ ੨ ॥ ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ਕਲਿਪਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥ ੩ ॥ ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥ ੪ ॥ ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥ ੫ ॥ ਸਦਾ ਅਕਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥