੧੩੯੨
ਲਿਵ ਰਹੈ ਕਰਨ ਸਿਉ ਇਛਾ ਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥ ੬ ॥ ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥ ਗਰਲ ਨਾਸੁ ਤਨਿ ਨਠਯੋ ਅਮਿਉ ਅੰਟਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥ ੭ ॥ ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥ ੮ ॥ ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਮੰਗਤੀ ਬੋਹੈ ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨੁ ਪਰਵਾਣੁ ॥ ੯ ॥ ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ ਦੂਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖ ਜਾਇ ॥ ੧੦ ॥

ਸਵਈਏ ਮਹਲੇ ਤੀਜੇ ਕੇ ੩ ੴ ਸਤਿਗੁਰ ਪ੍ਰਸਾਦਿ ॥
ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥