੧੩੯੩
ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥ ੧ ॥ ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥ ੨ ॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਵਚਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥ ੩ ॥ ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਆਮਰਦਾਸ ਗੁਰ ਕਉ ਫੁਰਿਆ ॥ ੪ ॥ ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਣੌ ਕਲੵ ਜੋੜਿ ਕਰ ਧੵਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥ ੫ ॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥ ੬ ॥ ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥ ੭ ॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥ ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥