੧੩੯੪
ਅਮਰ ਪ੍ਰਗਾਸੁ ॥ ੮ ॥ ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮ ਕਲੵ ਜੋੜਿ ਕਰ ਧੵਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥ ੯ ॥ ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥ ੧ ॥ ੧੦ ॥ ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ ॥ ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਨ ਲਹੀਅਹਿ ॥ ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ ॥ ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥ ੨ ॥ ੧੧ ॥ ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥ ੩ ॥ ੧੨ ॥ ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁਮਤਿ ਜਲੵ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥ ੪ ॥ ੧੩ ॥ ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥