੧੩੯੫
ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥ ੫ ॥ ੧੪ ॥ ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥ ੧ ॥ ੧੫ ॥ ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਮਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥ ੨ ॥ ੧੬ ॥ ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰਸਿਖਹੁ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥ ੩ ॥ ੧੭ ॥ ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥ ੪ ॥ ੧੮ ॥ ਭਿਖੇ ਕੇ ॥ ਗੁਰ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛ ਕੀਅਉ ॥ ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥ ੧ ॥ ੧੯ ॥ ਰਹਿਓ ਸੰਤ ਜਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥