੧੩੯੬
ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥ ੨ ॥ ੨੦ ॥ ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥ ੧ ॥ ੨੧ ॥ ਘਨਹਰ ਬੂੰਦ ਬਸੁਧ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥ ੧ ॥ ੨੨ ॥

ਸਵੀਏ ਮਹਲੇ ਚਉਥੇ ਕੇ ੪ ੴ ਸਤਿਗੁਰ ਪ੍ਰਸਾਦਿ ॥
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲੵ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥ ੧ ॥ ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥ ੨ ॥ ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗੵਾ ਮਨੁ ਕਵਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥