੧੩੯੭
ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜਾੑਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥ ੩ ॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥ ੪ ॥ ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਉ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰ ਅਮਰਿ ਪਦ ਪਾਇਓ ॥ ੫ ॥ ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰ ਬਜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥ ੬ ॥ ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥ ੭ ॥ ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥ ੮ ॥ ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥