੧੩੯੮
ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥ ੯ ॥ ਸੇਜ ਸਧਾ ਸਹਜੁ ਛਾਵਾਣੁ ਸੰਤੋਖ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥ ੧੦ ॥ ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥ ੧੧ ॥ ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥ ੧੨ ॥ ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥ ੧੩ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥ ੧ ॥ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ੨ ॥ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥