੧੪
ੴ ਸਤਿਗੁਰ ਪ੍ਰਸਾਦਿ ॥
ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੧ ॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥ ੧ ॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੨ ॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੩ ॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥ ੪ ॥ ੧ ॥ ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੧ ॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥ ੧ ॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੨ ॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥