੧੪੦
॥ ੪ ॥ ਸਲੋਕੁ ਮਃ ੧ ॥ ਕੂੜੁ ਬੋਲਿ ਮੁਰਦਾਰੁ ਖਾਇ ॥ ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥ ੧ ॥ ਮਹਲਾ ੪ ॥ ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥ ੨ ॥ ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥ ੫ ॥ ਸਲੋਕੁ ਮਃ ੧ ॥ ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥ ੧ ॥ ਮਃ ੧ ॥ ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥ ੨ ॥ ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥ ੬ ॥ ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥